ਇਟਲੀ, 5 ਅਕਤੂਬਰ (ਪੰਜਾਬ ਮੇਲ)- ਨਵ-ਨਿਯੁਕਤ ਡੇਰਾ ਬਿਆਸ ਮੁਖੀ ਜਸਦੀਪ ਸਿੰਘ ਗਿੱਲ ਅਤੇ ਉਨ੍ਹਾਂ ਨੂੰ ਵਾਰਿਸ ਬਣਾਉਣ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਟਲੀ ਦੇ ਵੈਟੀਕਨ ਸਿਟੀ ਵਿਖੇ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨਾਲ ਧਰਮ ਅਤੇ ਅਧਿਆਤਮਿਕਤਾ ਬਾਰੇ ਵਿਚਾਰ ਚਰਚਾ ਹੋਈ।
ਜਾਣਕਾਰੀ ਮੁਤਾਬਕ, ਤਿੰਨਾਂ ਅਧਿਆਤਮਿਕ ਗੁਰੂਆਂ ਵਿਚਕਾਰ ਕਰੀਬ ਧਰਮ ਨੂੰ ਲੈ ਕੇ ਕਰੀਬ ਦੋ ਘੰਟੇ ਗੱਲਬਾਤ ਹੋਈ। ਤਿੰਨਾਂ ਅਧਿਆਤਮਕ ਆਗੂਆਂ ਨੇ ਵਿਸ਼ਵ ਸ਼ਾਂਤੀ ਬਾਰੇ ਵੀ ਚਰਚਾ ਕੀਤੀ।