-30 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਇਆ
ਰੋਹਤਕ, 26 ਮਈ (ਪੰਜਾਬ ਮੇਲ)- ਜਬਰ ਜਨਾਹ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ ਅਤੇ ਉਹ ਮੰਗਲਵਾਰ ਨੂੰ ਸੁਨਾਰੀਆ ਪਿੰਡ ਦੀ ਜ਼ਿਲ੍ਹਾ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆ ਗਿਆ ਹੈ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਅਗਸਤ 2017 ‘ਚ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ 16ਵੀਂ ਵਾਰ ਹੈ, ਜਦੋਂ ਉਸ ਨੂੰ ਪੈਰੋਲ ਜਾਂ ਫਰਲੋ ‘ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ।
ਵੇਰਵਿਆਂ ਅਨੁਸਾਰ ਉਹ ਸਵੇਰੇ 6:35 ਵਜੇ ਦੇ ਕਰੀਬ ਜੇਲ੍ਹ ਦੇ ਬਾਹਰ ਸਖ਼ਤ ਪੁਲਿਸ ਸੁਰੱਖਿਆ ਪ੍ਰਬੰਧਾਂ ਵਿਚਕਾਰ ਇੱਕ ਐੱਸ.ਯੂ.ਵੀ. ਵਿਚ ਬਾਹਰ ਆਇਆ। ਇਸ ਤੋਂ ਪਹਿਲਾਂ ਜਨਵਰੀ ਵਿਚ ਵੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਡੇਰਾ ਸੱਚਾ ਸੌਦਾ ਮੁਖੀ ਆਪਣੀਆਂ ਦੋ ਚੇਲੀਆਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 2017 ਵਿਚ ਪੰਚਕੂਲਾ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੁਆਰਾ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ

