#INDIA

ਡੇਰਾ ਸਿਰਸਾ ਮੁਖੀ ਨੂੰ ਫਿਰ ਮਿਲੀ ਚਾਲੀ ਦਿਨਾਂ ਦੀ ਪੈਰੋਲ

ਸਿਰਸਾ, 5 ਅਗਸਤ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲਣ ਮਗਰੋਂ ਉਹ ਸਿਰਸਾ ਡੇਰੇ ਪੁੱਜਾ। ਡੇਰੇ ਦੀਆਂ ਸਾਧਵੀਆਂ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ‘ਚ ਸੁਨਾਰਿਆ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 2017 ਵਿਚ ਜੇਲ੍ਹ ਭੇਜਿਆ ਗਿਆ ਸੀ। ਉਸ ਤੋਂ ਬਾਅਦ ਉਹ ਕਈ ਵਾਰ ਪੈਰੋਲ ਅਤੇ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪੈਰੋਲ ਦੇ ਦੌਰਾਨ ਉਸਨੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦਾ ਆਯੋਜਨ ਕੀਤਾ, ਜਿਨ੍ਹਾਂ ਵਿਚ ਉਸ ਦੇ ਸ਼ਰਧਾਲੂਆਂ ਦੀ ਵੱਡੀ ਸੰਖਿਆ ਨੇ ਹਿੱਸਾ ਲਿਆ।