#Featured

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜਦਗੀਆਂ ਦੇ 6 ਨਾਮਜਦਗੀ ਪੱਤਰ ਦਾਖਲ ਹੋਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਾਜੇਸ਼ ਵਾਲੀਆ ਵੱਲੋਂ ਉਨਾਂ ਦੇ ਕਵਰਿੰਗ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਸੱਚੋ ਸੱਚ ਪਾਰਟੀ ਤੋਂ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਉਨਾਂ ਵੱਲੋਂ 15 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।
ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।
ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।