#PUNJAB

ਤਰਨ ਤਾਰਨ: ਭਾਰਤ-ਪਾਕਿਸਤਾਨ ਸਰਹੱਦ ’ਤੇ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਿੰਨ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12.05 ਵਜੇ ਤਰਨਤਾਰਨ ਦੇ ਸਰਹੱਦੀ ਖੇਤਰ ’ਚੋਂ ਕਾਲਾ ਬੈਗ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ ‘ਤੇ ਹੈਰੋਇਨ ਦੇ ਛੇ ਪੈਕਟ ਬਰਾਮਦ ਹੋਏ। ਉਸ ਦਾ ਭਾਰ 3.306 ਕਿਲੋ ਸੀ।