ਹਾਈਡਰੌਲਿਕ ਸਿਸਟਮ ‘ਚ ਨੁਕਸ ਪੈਣ ਦਾ ਦਾਅਵਾ
ਚੇਨੱਈ, 11 ਅਕਤੁਬਰ (ਪੰਜਾਬ ਮੇਲ)- ਏਅਰ ਇੰਡੀਆ ਦੀ ਤਿਰੂਚਿਰਾਪੱਲੀ ਤੋਂ ਸ਼ਾਰਜਾਹ ਜਾ ਰਹੀ ਉਡਾਣ ਨੂੰ ਤਕਨੀਕੀ ਨੁਕਸ ਪੈਣ ਕਰਕੇ ਤ੍ਰਿਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਦੇ ਹਾਈਡਰੋਲਿਕ ਸਿਸਟਮ ਵਿਚ ਨੁਕਸ ਪੈਣ ਦਾ ਦਾਅਵਾ ਕੀਤਾ ਗਿਆ ਹੈ। ਉਧਰ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਇਸ ਤਕਨੀਕੀ ਨੁਕਸ ਬਾਰੇ ਜਾਣਕਾਰੀ ਮਿਲੀ, ਤਾਂ ਉਨ੍ਹਾਂ ਐਮਰਜੈਂਸੀ ਐਲਾਨ ਦਿੱਤੀ। ਜਹਾਜ਼ ‘ਚ 141 ਯਾਤਰੀ ਸਵਾਰ ਸਨ। ਐਮਰਜੈਂਸੀ ਲੈਂਡਿੰਗ ਲਈ ਹਵਾਈ ਅੱਡੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਰਾਹਤ ਕਰਮੀ ਤੇ ਐਂਬੂਲੈਂਸਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਸੀ।