#INDIA

ਦਿੱਲੀ ਅਦਾਲਤ ਵੱਲੋਂ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਸਬੰਧੀ ਕੇਜਰੀਵਾਲ ਦੀ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ, ਜਦੋਂ ਕਿ ਸੀ.ਬੀ.ਆਈ. ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿਚ ਉਨ੍ਹਾਂ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਗਈ ਹੈ। ਇਸੇ ਤਰ੍ਹਾਂ ਜੱਜ ਨੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਭਾਰਤ ਰਾਸ਼ਟਰ ਸਮਿਤੀ ਦੀ ਆਗੂ ਕੇ ਕਵਿਤਾ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।