#INDIA

ਦਿੱਲੀ ਅਦਾਲਤ ਵੱਲੋਂ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਐੱਨ.ਆਈ.ਏ. ਹਿਰਾਸਤ ‘ਚ ਵਾਧਾ

ਨਵੀਂ ਦਿੱਲੀ, 29 ਨਵੰਬਰ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਵਾਰ ਨੂੰ ਡਿਪੋਰਟ ਕੀਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਐੱਨ.ਆਈ.ਏ. ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਐੱਨ.ਆਈ.ਏ. ਮੁੱਖ ਦਫ਼ਤਰ ਵਿਖੇ ਕਰਵਾਈ ਗਈ ਸਖ਼ਤ ਸੁਰੱਖਿਆ ਵਾਲੀ ਸੁਣਵਾਈ ਵਿਚ ਹਿਰਾਸਤ 5 ਦਸੰਬਰ ਤੱਕ ਵਧਾਉਣ ਦਾ ਹੁਕਮ ਦਿੱਤਾ ਹੈ।
ਐੱਨ.ਸੀ.ਪੀ. ਆਗੂ ਸਿੱਦੀਕੀ ਦੇ ਕਤਲ, ਅਪ੍ਰੈਲ 2024 ਵਿਚ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ‘ਤੇ ਗੋਲੀਬਾਰੀ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ, ਸਮੇਤ ਹੋਰ ਅਪਰਾਧਾਂ ਦੇ ਸਬੰਧ ਵਿਚ ਲੋੜੀਂਦੇ ਅਨਮੋਲ ਨੂੰ 18 ਨਵੰਬਰ ਨੂੰ ਅਮਰੀਕਾ ਤੋਂ ਹਾਸਲ ਗਿਆ ਸੀ। ਉਸ ਨੂੰ ਪਿਛਲੇ ਸਾਲ ਨਵੰਬਰ ਵਿਚ ਅਮਰੀਕਾ ਵਿਚ ਹਿਰਾਸਤ ਵਿਚ ਲਿਆ ਗਿਆ ਸੀ।
ਇਸ ਤੋਂ ਪਹਿਲਾਂ 19 ਨਵੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਕਰੀਬੀ ਸਾਥੀ ਅਨਮੋਲ ਨੂੰ 11 ਦਿਨਾਂ ਲਈ ਐੱਨ.ਆਈ.ਏ. ਦੀ ਹਿਰਾਸਤ ਵਿਚ ਭੇਜਿਆ ਗਿਆ ਸੀ। ਸਾਲ 2022 ਤੋਂ ਫਰਾਰ ਚੱਲ ਰਿਹਾ ਅਮਰੀਕਾ-ਆਧਾਰਿਤ ਅਨਮੋਲ, ਆਪਣੇ ਜੇਲ੍ਹ ਵਿਚ ਬੰਦ ਭਰਾ ਲਾਰੈਂਸ ਦੀ ਅਗਵਾਈ ਵਾਲੇ ਅੱਤਵਾਦੀ-ਗੈਂਗਸਟਰ ਸਿੰਡੀਕੇਟ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ 19ਵਾਂ ਦੋਸ਼ੀ ਹੈ।