#INDIA

ਦਿੱਲੀ ਅਦਾਲਤ ਵੱਲੋਂ ਡੱਲਾ ਦੇ ਦੋ ਸਾਥੀਆਂ ਦਾ ਐੱਨ.ਆਈ.ਏ. ਰਿਮਾਂਡ 10 ਦਿਨ ਲਈ ਵਧਾਇਆ

ਨਵੀਂ ਦਿੱਲੀ, 27 ਮਈ (ਪੰਜਾਬ ਮੇਲ)- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੰਮ੍ਰਿਤਪਾਲ ਸਿੰਘ ਉਰਫ ਐਮੀ ਅਤੇ ਅਮਰੀਕ ਸਿੰਘ ਦੀ ਕੌਮੀ ਜਾਂਚ ਏਜੰਸੀ ਦੀ ਹਿਰਾਸਤ 10 ਦਿਨਾਂ ਲਈ ਵਧਾ ਦਿੱਤੀ ਹੈ। ਉਹ ਕਥਿਤ ਤੌਰ ‘ਤੇ ਕੈਨੇਡਾ ਸਥਿਤ ਅੱਤਵਾਦੀ ਅਰਸ਼ਦੀਪ ਸਿੰਘ ਡੱਲਾ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਨਾਲ ਜੁੜੇ ਹੋਏ ਹਨ। ਇਨ੍ਹਾਂ ਨੂੰ 19 ਮਈ ਨੂੰ ਮਨੀਲਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮਾਂ ਨੂੰ ਅੱਠ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਮੁਲਜ਼ਮਾਂ ਦੀ ਹਿਰਾਸਤ 6 ਜੂਨ ਤੱਕ ਵਧਾ ਦਿੱਤੀ ਹੈ।

Leave a comment