ਨਵੀਂ ਦਿੱਲੀ, 23 ਜਨਵਰੀ (ਪੰਜਾਬ ਮੇਲ)- ਦਿੱਲੀ ਦੀ ਕੋਰਟ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ‘ਚ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਵੱਲੋਂ ਪਹਿਲਾਂ ਮੰਗਲਵਾਰ ਨੂੰ ਫੈਸਲਾ ਸੁਣਾਇਆ ਜਾਣਾ ਸੀ, ਪਰ ਇਸਤਗਾਸਾ ਧਿਰ ਵੱਲੋਂ ਕੁਝ ਨੁਕਤਿਆਂ ‘ਤੇ ਬਹਿਸ ਲਈ ਸਮਾਂ ਮੰਗੇ ਜਾਣ ਮਗਰੋਂ ਕੋਰਟ ਨੇ ਫੈਸਲਾ 31 ਜਨਵਰੀ ਤੱਕ ਮੁਲਤਵੀ ਕਰ ਦਿੱਤਾ। ਇਹ ਕੇਸ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿਚ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਕਥਿਤ ਹੱਤਿਆ ਨਾਲ ਜੁੜਿਆ ਹੈ। ਇਸ ਤੋਂ ਪਹਿਲਾਂ ਕੋਰਟ ਨੇ ਦੋਵਾਂ ਧਿਰਾਂ ਦੀ ਅੰਤਿਮ ਜਿਰ੍ਹਾ ਸੁਣਨ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ। ਸ਼ੁਰੂਆਤ ਵਿਚ ਪੰਜਾਬੀ ਬਾਗ ਪੁਲਿਸ ਥਾਣੇ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਸੀ।
ਦਿੱਲੀ ਅਦਾਲਤ ਵੱਲੋਂ ਸੱਜਣ ਕੁਮਾਰ ਖਿਲਾਫ਼ ਦਰਜ ਕਤਲ ਕੇਸ ‘ਚ ਫੈਸਲਾ 31 ਜਨਵਰੀ ਤੱਕ ਮੁਲਤਵੀ
