-ਦਰੱਖਤ ਤੇ ਖੰਭੇ ਡਿੱਗੇ, ਬਿਜਲੀ ਸਪਲਾਈ ਠੱਪ
ਨਵੀਂ ਦਿੱਲੀ, 11 ਮਈ (ਪੰਜਾਬ ਮੇਲ)- ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ ਰਾਤ ਧੂੜ ਭਰੀ ਹਨੇਰੀ ਕਾਰਨ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ ਹੋ ਗਈ। ਖ਼ਰਾਬ ਮੌਸਮ ਕਾਰਨ ਦੇਰ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਨੌਂ ਉਡਾਣਾਂ ਨੂੰ ਹੋਰ ਪਾਸੇ ਭੇਜਣਾ ਪਿਆ।
ਦਿੱਲੀ ‘ਚ ਤੂਫਾਨ ਕਾਰਨ 2 ਮੌਤਾਂ ਤੇ 23 ਜ਼ਖ਼ਮੀ
