#INDIA

ਦਿੱਲੀ ‘ਚ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਵਜਾਉਣ ‘ਤੇ ਪਾਬੰਦੀ ਲਾਗੂ

ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਨ ਨੂੰ ਰੋਕਣ ਲਈ ਯੋਜਨਾ ਤਹਿਤ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਵਜਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਦਿੱਲੀ ਪੁਲਿਸ ਨੂੰ ਸ਼ਹਿਰ ਵਿਚ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ। ਦਿੱਲੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪਾਬੰਦੀ ਲਗਾਉਣ ਦੇ ਅਮਲ ‘ਤੇ ਚੱਲ ਰਹੀ ਹੈ। ਪਿਛਲੇ ਸਾਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਦੀਵਾਲੀ ‘ਤੇ ਸ਼ਹਿਰ ‘ਚ ਪਟਾਕੇ ਚਲਾਉਣ ‘ਤੇ 6 ਮਹੀਨੇ ਤੱਕ ਦੀ ਕੈਦ ਅਤੇ 200 ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ।

Leave a comment