ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਦਿੱਲੀ ਦੀ ਅਦਾਲਤ ਨੇ ਅੱਜ ਚੀਨ ਦੀਆਂ ਸਮਾਰਟ ਫੋਨ ਬਣਾਉਣ ਵਾਲੀਆਂ ਕੰਪਨੀਆਂ ਅਤੇ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਕੇਸ ਵਿੱਚ ਵੀਵੋ ਦੇ ਤਿੰਨ ਭਾਰਤੀ ਕਾਰਜਕਾਰੀ ਅਧਿਕਾਰੀਆਂ ਦੀ ਈਡੀ ਹਿਰਾਸਤ ਇੱਕ ਦਿਨ ਲਈ ਹੋਰ ਵਧਾ ਦਿੱਤੀ ਹੈ। ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਅਰਜ਼ੀ ’ਤੇ ਵੀਵੋ-ਇੰਡੀਆ ਦੇ ਅੰਤ੍ਰਿਮ ਸੀਈਓ ਹੌਂਗ ਸ਼ੂਕੁਆਂਗ ਉਰਫ਼ ਟੈਰੀ, ਮੁੱਖ ਵਿੱਤੀ ਅਧਿਕਾਰੀ (ਸੀਐੱਫਓ) ਹਰਿੰਦਰ ਦਹੀਆ ਅਤੇ ਸਲਾਹਕਾਰ ਹੇਮੰਤ ਮੁੰਜਾਲ ਦੀ ਹਿਰਾਸਤ ਵਧਾਈ ਹੈ। ਛੇ ਦਿਨਾਂ ਈਡੀ ਹਿਰਾਸਤ ਖ਼ਤਮ ਹੋਣ ਮਗਰੋਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।