ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਨਾਮਜ਼ਦ ਮੈਂਬਰ ਮੇਅਰ ਦੀ ਚੋਣ ਵਿਚ ਵੋਟ ਨਹੀਂ ਪਾ ਸਕਦੇ। ਦਿੱਲੀ ਦੇ ਮੇਅਰ ਨੂੰ ਐੱਮ.ਸੀ.ਡੀ. ਦੀ ਪਹਿਲੀ ਮੀਟਿੰਗ ਵਿਚ ਚੁਣਿਆ ਜਾਣਾ ਚਾਹੀਦਾ ਹੈ। ਇੱਕ ਵਾਰ ਚੁਣੇ ਜਾਣ ਤੋਂ ਬਾਅਦ ਉਸ ਨੂੰ ਡਿਪਟੀ ਮੇਅਰ ਦੀ ਚੋਣ ਵਿਚ ਪ੍ਰੀਜ਼ਾਈਡਿੰਗ ਅਫਸਰ ਵਜੋਂ ਕੰਮ ਕਰਨਾ ਚਾਹੀਦਾ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਿਹਾ ਕਿ ਲੋਕਤੰਤਰ ਦੀ ਜਿੱਤ ਹੋਈ ਹੈ, ਸੁਪਰੀਮ ਕੋਰਟ ਦਾ ਬਹੁਤ-ਬਹੁਤ ਧੰਨਵਾਦ।