ਉਪ ਰਾਜਪਾਲ ਵੱਲੋਂ ਇਜਾਜ਼ਤ
ਨਵੀਂ ਦਿੱਲੀ, 18 ਫਰਵਰੀ (ਪੰਜਾਬ ਮੇਲ)- ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ 22 ਫਰਵਰੀ ਨੂੰ ਹੋਵੇਗੀ ਤੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਦਿੱਲੀ ਨਗਰ ਨਿਗਮ ਸਦਨ ਦੀ ਬੈਠਕ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਮੇਅਰ ਦੀ ਚੋਣ 22 ਫਰਵਰੀ ਨੂੰ ਕਰਵਾਉਣ ਦੀ ਸਿਫਾਰਿਸ਼ ਕੀਤੀ ਹੈ। ਮੁੱਖ ਮੰਤਰੀ ਦੀ ਇਹ ਸਿਫ਼ਾਰਿਸ਼ ਸੁਪਰੀਮ ਕੋਰਟ ਵੱਲੋਂ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਕਰਵਾਉਣ ਲਈ 24 ਘੰਟਿਆਂ ਦੇ ਅੰਦਰ-ਅੰਦਰ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੀ ਪਹਿਲੀ ਮੀਟਿੰਗ ਬੁਲਾਉਣ ਦੇ ਹੁਕਮਾਂ ਤੋਂ ਬਾਅਦ ਆਈ ਹੈ। ਸ਼੍ਰੀ ਕੇਜਰੀਵਾਲ ਨੇ ਉਪ ਰਾਜਪਾਲ ‘ਤੇ ਦੋਸ਼ ਲਗਾਇਆ ਸੀ ਕਿ ਉਹ ਦਿੱਲੀ ਸਰਕਾਰ ਨੂੰ ਨਿਗਮ ਚੋਣਾਂ ਨਾਲ ਸਬੰਧਤ ਮਾਮਲੇ ‘ਤੇ ਸੁਪਰੀਮ ਕੋਰਟ ਦੇ ਸਾਹਮਣੇ ਆਪਣੀ ਰਾਏ ਰੱਖਣ ਤੋਂ ਜ਼ਬਰਦਸਤੀ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।