-ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਬਾਅਦ ਸਰਵਉਚ ਅਦਾਲਤ ਦਾ ਰੁਖ਼ ਕੀਤਾ
ਨਵੀਂ ਦਿੱਲੀ, 3 ਜੂਨ (ਪੰਜਾਬ ਮੇਲ)- ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਲਈ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਚਾਰ ਜੂਨ ਨੂੰ ਸੁਣਵਾਈ ਕੀਤੀ ਜਾਵੇਗੀ। ਇਸ ਮਾਮਲੇ ‘ਚ ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਿਸੋਦੀਆ ਨੇ ਸਰਵਉੱਚ ਅਦਾਲਤ ਦਾ ਰੁਖ ਕੀਤਾ ਹੈ। ਸਿਸੋਦੀਆ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਅਨੁਸਾਰ ਜਸਟਿਸ ਅਰਵਿੰਦ ਕੁਮਾਰ ਅਤੇ ਸੰਦੀਪ ਮਹਿਤਾ ਦਾ ਬੈਂਚ ਇਸ ਮਾਮਲੇ ‘ਤੇ 4 ਜੂਨ ਨੂੰ ਸੁਣਵਾਈ ਕਰੇਗਾ। ਦਿੱਲੀ ਹਾਈ ਕੋਰਟ ਨੇ 21 ਮਈ ਨੂੰ ‘ਆਪ’ ਦੇ ਸੀਨੀਅਰ ਆਗੂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।