#INDIA

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਕੇਜਰੀਵਾਲ ਨੂੰ 15 ਤੱਕ ਜੁਡੀਸ਼ਲ ਰਿਮਾਂਡ ’ਚ ਭੇਜਿਆ

ਨਵੀਂ ਦਿੱਲੀ, 1 ਅਪਰੈਲ (ਪੰਜਾਬ ਮੇਲ) –ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।