#INDIA

ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗਣ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕੇਸ ਦਰਜ

ਨਵੀਂ ਦਿੱਲੀ, 28 ਜੂਨ (ਪੰਜਾਬ ਮੇਲ)- ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗਣ ਤੋਂ ਬਾਅਦ ਦਿੱਲੀ ਪੁਲਿਸ ਨੇ ਅੱਜ ਕੇਸ ਦਰਜ ਕਰ ਲਿਆ ਹੈ। ਇਹ ਕੇਸ ਲਾਪ੍ਰਵਾਹੀ ਨਾਲ ਹੋਈ ਮੌਤ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ, ਜਿਸ ਵਿਚ ਛੇ ਜਣੇ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅਨੁਸਾਰ ਇਸ ਮਾਮਲੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ ਦੀ ਜ਼ਿੰਮੇਵਾਰੀ ਨਿਰਧਾਰਿਤ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਪਾਲਮ ਸਟੇਸ਼ਨ ‘ਚ ਤਾਇਨਾਤ ਇਕ ਸਬ-ਇੰਸਪੈਕਟਰ ਦੀ ਸ਼ਿਕਾਇਤ ‘ਤੇ ਧਾਰਾ 337 (ਦੂਜਿਆਂ ਦੀ ਜਾਨ ਨੂੰ ਖਤਰੇ ਵਿਚ ਪਾਉਣਾ) ਅਤੇ 304ਏ (ਲਾਪ੍ਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਤਹਿਤ ਕੇਸ ਦਰਜ ਕੀਤਾ ਹੈ।