#OTHERS

ਦੱਖਣੀ ਅਫਰੀਕਾ ‘ਚ ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 63 ਲੋਕਾਂ ਦੀ ਮੌਤ; ਕਈ ਜ਼ਖਮੀ

ਜੋਹਾਨਸਬਰਗ, 31 ਅਗਸਤ (ਪੰਜਾਬ ਮੇਲ)- ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਇਕ 5 ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਕਾਰਨ 63 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ, ਜਦਕਿ ਇਸ ਘਟਨਾ ‘ਚ 40 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ‘ਚ ਭੇਜਿਆ ਜਾ ਰਿਹਾ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।
ਜਾਣਕਾਰੀ ਅਨੁਸਾਰ ਪੰਜ ਮੰਜ਼ਿਲਾ ਇਮਾਰਤ ‘ਚ ਅੱਗ ਸਵੇਰੇ ਲੱਗੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਰਵਾਨਾ ਹੋ ਗਈਆਂ। ਹੁਣ ਤੱਕ 63 ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਬਰਾਮਦ ਕਰ ਲਿਆ ਹੈ ਅਤੇ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਕਰਮਚਾਰੀ ਵੱਲੋਂ ਅੱਗ ਬੁਝਾਉਣ ਅਤੇ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਸਾਰੇ ਲੋਕਾਂ ਨੂੰ ਇਮਾਰਤ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਕਿਹਾ ਕਿ ਅੱਗ ਨੂੰ ਕਾਫੀ ਹੱਦ ਤੱਕ ਬੁਝਾਇਆ ਗਿਆ ਸੀ, ਪਰ ਡਾਊਨਟਾਊਨ ਜੋਹਾਨਸਬਰਗ ਦੀਆਂ ਇਮਾਰਤਾਂ ਕਾਲੀਆਂ ਹੋ ਗਈਆਂ ਸਨ ਅਤੇ ਉਨ੍ਹਾਂ ਵਿਚੋਂ ਅਜੇ ਵੀ ਧੂੰਆਂ ਨਿਕਲ ਰਿਹਾ ਸੀ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ। ਮੀਡੀਆ ਰਿਪੋਰਟ ਮੁਤਾਬਕ ਜਿਸ ਬਹੁ-ਮੰਜ਼ਲੀ ਇਮਾਰਤ ਵਿਚ ਅੱਗ ਲੱਗੀ, ਉਸ ਵਿਚ 200 ਦੇ ਕਰੀਬ ਬੇਘਰ ਲੋਕ ਰਹਿ ਰਹੇ ਸਨ।

Leave a comment