#INDIA

ਨਾਇਬ ਸੈਣੀ ਨੇ ਹਰਿਆਣਾ ਦੇ Chief Minister ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 12 ਮਾਰਚ (ਪੰਜਾਬ ਮੇਲ)- ਸ਼੍ਰੀ ਨਾਇਬ ਸੈਣੀ ਨੇ ਅੱਜ ਇਥੇ ਰਾਜ ਭਵਨ ਵਿਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ਼੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਅਤੇ ਜੇ.ਜੇ.ਪੀ. ਦਾ ਗਠਜੋੜ ਟੁੱਟਣ ਅਤੇ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ ਸੀ।