ਨਵੀਂ ਦਿੱਲੀ, 23 ਅਗਸਤ (ਪੰਜਾਬ ਮੇਲ)- ਹਵਾਬਾਜ਼ੀ ਰੈਗੂਲੇਟਰੀ ਡੀ.ਜੀ.ਸੀ.ਏ. ਨੇ ਨਾਕਾਬਿਲ ਚਾਲਕ ਦਲ ਦੇ ਮੈਂਬਰਾਂ ਨਾਲ ਉਡਾਣਾਂ ਚਲਾਉਣ ਲਈ ਏਅਰ ਇੰਡੀਆ ‘ਤੇ 90 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਤੋਂ ਇਲਾਵਾ ਰੈਗੂਲੇਟਰ ਨੇ ਇਸ ਕੁਤਾਹੀ ਲਈ ਏਅਰ ਇੰਡੀਆ ਦੇ ਸੰਚਾਲਨ ਨਿਰਦੇਸ਼ਕ ਅਤੇ ਸਿਖਲਾਈ ਨਿਰਦੇਸ਼ਕ ‘ਤੇ ਕ੍ਰਮਵਾਰ 6 ਲੱਖ ਰੁਪਏ ਅਤੇ 3 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਪ੍ਰੈੱਸ ਰਿਲੀਜ਼ ਅਨੁਸਾਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਸਬੰਧਤ ਪਾਇਲਟ ਨੂੰ ਇਹ ਯਕੀਨੀ ਬਣਾਉਣ ਲਈ ਸਾਵਧਾਨ ਕੀਤਾ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ।