#AMERICA

ਨਿਊਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ

ਸੈਕਰਾਮੈਂਟੋ, 8 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ ਹੈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵਜੀਆਂ ਹੋਈਆਂ ਸਨ ਤੇ ਉਸ ਨੂੰ ਮੌਕੇ ਉਪਰ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਡਵਮਫੋਰ ਆਪਣੇ ਘਰ ਨੇੜੇ ਕਾਰ ਵਿਚ ਹੀ ਸੀ, ਜਦੋਂ ਉਸ ਦੇ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਚੱਲਣ ਉਪਰੰਤ ਉਸ ਦੀ ਕਾਰ ਸੜਕ ਤੋਂ ਉਤਰ ਕੇ ਸੜਕ ਉਪਰ ਖੜੇ ਹੋਰ ਵਾਹਣਾਂ ਵਿਚ ਜਾ ਵੱਜੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਮੇ ਕਿਸੇ ਸਿੱਟੇ ‘ਤੇ ਨਹੀਂ ਪੁੱਜਿਆ ਜਾ ਸਕਦਾ। ਸੇਰੇਵਿਲੇ ਦੀ ਮੇਅਰ ਵਿਕਟੋਰੀਆ ਕਿਲਪਾਟਰਿਕ ਨੇ ਕਿਹਾ ਹੈ ਕਿ ਉਸ ਨੂੰ ਡਵਮਫੋਰ ਦੀ ਮੌਤ ਉਪਰ ਅਫਸੋਸ ਹੈ। ਉਸ ਦਾ ਇਸਾਈ ਧਰਮ ਵਿਚ ਅਥਾਹ ਵਿਸ਼ਵਾਸ ਸੀ ਤੇ ਉਹ ਇਕ ਕੁਸ਼ਲ ਆਗੂ ਸੀ।

Leave a comment