#AMERICA

ਨਿਊਯਾਰਕ ‘ਚ ਜੰਗ ਖ਼ਿਲਾਫ਼ ਪ੍ਰਦਰਸ਼ਨ ਦੌਰਾਨ 100 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਨਿਊਯਾਰਕ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਇਰਾਨ ਜੰਗ ਅਤੇ ਇਜ਼ਰਾਈਲ ਨੂੰ ਹਥਿਆਰ ਦੇਣ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 100 ਲੋਕਾਂ ਨੂੰ ਨਿਊਯਾਰਕ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨਕਾਰੀਆਂ ਨੇ ਮੈਨਹਟਨ ‘ਚ ਸੜਕਾਂ ‘ਤੇ ਉਤਰ ਕੇ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਵਿਚ ਰੁਕਾਵਟ ਪਾਈ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
‘ਜਿਊਇਸ਼ ਵਾਇਸ ਫਾਰ ਪੀਸ’ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ ਚੈਲਸੀ ਮੈਨਿੰਗ, ਐਕਟਰ ਹਰੀ ਨੇਫ ਅਤੇ ਨਿਊਯਾਰਕ ਸਿਟੀ ਕੌਂਸਲ ਦੀ ਮੈਂਬਰ ਅਲੈਕਸਾ ਅਵਿਲੇਸ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਚੱਕ ਸ਼ੂਮਰ ਅਤੇ ਕ੍ਰਿਸਟਨ ਗਿਲੀਬ੍ਰੈਂਡ ਦੇ ਦਫ਼ਤਰਾਂ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਪਰ ਰੋਕੇ ਜਾਣ ‘ਤੇ ਉਨ੍ਹਾਂ ਨੇ ਸੜਕ ‘ਤੇ ਵਿਰੋਧ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।