#INDIA

ਨਿਤੀਸ਼ ਤੇ ਮਮਤਾ ਵੱਲੋਂ ਵਿਰੋਧੀ ਧਿਰਾਂ ਦੇ ਗਠਜੋੜ ਬਣਾਉਣ ਦੀ ਵਕਾਲਤ

ਕੋਲਕਾਤਾ, 24 ਅਪ੍ਰੈਲ (ਪੰਜਾਬ ਮੇਲ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਿਲ ਕੇ ਤਿਆਰੀ ਵਿੱਢਣ ਦੀ ਲੋੜ ‘ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਦੀ ਮੁਲਾਕਾਤ ਨੂੰ ‘ਹਾਂ ਪੱਖੀ’ ਦੱਸਿਆ ਜਾ ਰਿਹਾ ਹੈ, ਜਿਸ ਵਿਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵੀ ਮੌਜੂਦ ਸਨ। ਸੂਤਰਾਂ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਮੀਟਿੰਗ ਵਿਚ ਇਸ ਬਾਰੇ ਗੱਲਬਾਤ ਕੀਤੀ ਕਿ ਉਹ ਚੋਣਾਂ ਤੋਂ ਪਹਿਲਾਂ ਗੱਠਜੋੜ ਬਣਾਉਣ ਲਈ ਕਿਸ ਤਰ੍ਹਾਂ ਮਿਲ ਕੇ ਕੰਮ ਕਰ ਸਕਦੇ ਹਨ।

Leave a comment