ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਮੇਲ)- ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੱਜ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਸਲਾਹਕਾਰ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲੇ ‘ਚ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ‘ਚ ਲਿਆ ਗਿਆ। ਡੀਐੱਸਪੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਟੀਮ ਅੱਜ ਪਪਲਪ੍ਰੀਤ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਈ ਸ਼ਹਿਰ ਤੋਂ ਰਵਾਨਾ ਹੋਈ। ਉਨ੍ਹਾਂ ਨੇ ਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ।