#INDIA

ਪਹਿਲਗਾਮ ਮਾਮਲਾ: ਭਾਰਤ ਵੱਲੋਂ ਪਾਕਿਸਤਾਨ ਤੋਂ ਆਉਣ ਵਾਲੀਆਂ ਵਸਤਾਂ ‘ਤੇ ਪਾਬੰਦੀ

-ਤੁਰੰਤ ਲਾਗੂ ਹੋਣਗੇ ਹੁਕਮ
ਨਵੀਂ ਦਿੱਲੀ, 3 ਮਈ (ਪੰਜਾਬ ਮੇਲ)- ਭਾਰਤ ਨੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਦੀਆਂ ਹੱਤਿਆਵਾਂ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਆਉਣ ਵਾਲੇ ਸਾਮਾਨ ਜਾਂ ਉਸ ਦੀ ਸਰਹੱਦ ਤੋਂ ਹੋ ਕੇ ਆਉਣ ਵਾਲੀਆਂ ਵਸਤਾਂ ‘ਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੇ ਇਕ ਨੋਟੀਫਿਕੇਸ਼ਨ ਵਿਚ ਕਿਹਾ ਹੈ ਕਿ ਇਹ ਪਾਬੰਦੀ ਫੌਰੀ ਤੌਰ ‘ਤੇ ਅਮਲ ਵਿਚ ਆ ਜਾਵੇਗੀ। ਭਾਰਤ ਨੇ ਪਹਿਲਗਾਮ ਹਮਲੇ ‘ਚ ਪਾਕਿਸਤਾਨ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਹੈ, ਜਦਕਿ ਪਾਕਿਸਤਾਨ ਨੇ ਅਜਿਹੇ ਦੋਸ਼ ਨਕਾਰੇ ਹਨ। ਪਾਕਿਸਤਾਨ ਨੇ ਕਿਹਾ ਕਿ ਉਸ ਕੋਲ ਖੁਫੀਆ ਜਾਣਕਾਰੀ ਹੈ ਕਿ ਭਾਰਤ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਇਰਾਦਾ ਰੱਖਦਾ ਹੈ।
ਪਾਕਿਸਤਾਨ ਨੇ ਵੀ ਜਵਾਬੀ ਕਾਰਵਾਈਆਂ ਦਾ ਐਲਾਨ ਕੀਤਾ ਹੈ, ਜਿਸ ਵਿਚ ਸਾਰੇ ਸਰਹੱਦੀ ਵਪਾਰ ਨੂੰ ਰੋਕਣਾ, ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰਨਾ ਅਤੇ ਭਾਰਤੀ ਡਿਪਲੋਮੈਟਾਂ ਨੂੰ ਕੱਢਣਾ ਸ਼ਾਮਲ ਹੈ।