-9 ਤੋਂ ਪਹਿਲਾਂ ਹੋ ਸਕਦੀ ਹੈ ਰਾਸ਼ਟਰਪਤੀ ਦੀ ਚੋਣ
ਇਸਲਾਮਾਬਾਦ, 24 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ 2 ਮਾਰਚ ਤੱਕ ਗੱਠਜੋੜ ਦੀ ਸਰਕਾਰ ਬਣਾਉਣ ਅਤੇ 9 ਮਾਰਚ ਤੋਂ ਪਹਿਲਾਂ ਰਾਸ਼ਟਰਪਤੀ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਹੇ ਹਨ। ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਨੂੰ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦਾ ਸਮਰਥਨ ਮਿਲੇਗਾ। ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ (72) ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਰਹੇਗਾ। ਚੋਟੀ ਦੇ ਅਹੁਦਿਆਂ ‘ਤੇ ਕਾਬਜ਼ ਹੋਏ ਦੇਖਿਆ ਜਾ ਸਕਦਾ ਹੈ।