ਇਸਲਾਮਾਬਾਦ, 1 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਨੇ ਅੱਜ ਦੋ-ਧਿਰੀ ਸਮਝੌਤੇ ਤਹਿਤ ਆਪਣੀਆਂ ਜੇਲ੍ਹਾਂ ‘ਚ ਬੰਦ 42 ਨਾਗਰਿਕਾਂ ਅਤੇ 266 ਮਛੇਰਿਆਂ ਸਮੇਤ ਕੁੱਲ 308 ਭਾਰਤੀ ਕੈਦੀਆਂ ਦੀ ਸੂਚੀ ਭਾਰਤੀ ਹਾਈ ਕਮਿਸ਼ਨ ਨੂੰ ਸੌਂਪੀ ਹੈ। ਵਿਦੇਸ਼ ਦਫਤਰ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਜਾਣਕਾਰੀ ਦੋਵਾਂ ਦੇਸ਼ਾਂ ਵਿਚਾਲੇ 2008 ਦੇ ਸਮਝੌਤੇ ਅਨੁਸਾਰ ਦਿੱਤੀ ਗਈ ਹੈ। ਵਿਦੇਸ਼ ਦਫ਼ਤਰ ਦੇ ਬਿਆਨ ਵਿਚ ਕਿਹਾ ਗਿਆ ਹੈ, ‘ਪਾਕਿਸਤਾਨ ਸਰਕਾਰ ਨੇ ਅੱਜ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨੀ ਜੇਲ੍ਹਾਂ ਵਿਚ ਬੰਦ 308 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ ਹੈ। ਭਾਰਤ ਸਰਕਾਰ ਨੇ ਭਾਰਤੀ ਜੇਲ੍ਹਾਂ ਵਿਚ ਬੰਦ ਪਾਕਿਸਤਾਨੀ ਕੈਦੀਆਂ ਦੀ ਸੂਚੀ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਸੂਚੀ ਮੁਤਾਬਕ ਭਾਰਤੀ ਜੇਲ੍ਹਾਂ ਵਿਚ 417 ਪਾਕਿਸਤਾਨੀ ਕੈਦੀ ਹਨ, ਜਿਨ੍ਹਾਂ ਵਿਚੋਂ 343 ਆਮ ਨਾਗਰਿਕ ਅਤੇ 74 ਮਛੇਰੇ ਹਨ।