#OTHERS

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਅਗਲੇ ਮਹੀਨੇ ਭਾਰਤ ਆਉਣਗੇ

ਇਸਲਾਮਾਬਾਦ, 20 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਨੇ ਅੱਜ ਐਲਾਨ ਕੀਤਾ ਕਿ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਗਲੇ ਮਹੀਨੇ ਭਾਰਤ ਵਿਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਮੀਟਿੰਗ ਵਿਚ ਸ਼ਾਮਲ ਹੋਣਗੇ। ਇਹ ਐਲਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ਼ ਜ਼ੇਹਰਾ ਬਲੋਚ ਨੇ ਇੱਥੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਬਲੋਚ ਨੇ ਕਿਹਾ, ‘ਬਿਲਾਵਲ ਭੁੱਟੋ ਜ਼ਰਦਾਰੀ ਭਾਰਤ ਦੇ ਗੋਆ ਵਿਚ 4-5 ਮਈ ਨੂੰ ਹੋਣ ਵਾਲੀ ਐੱਸ.ਸੀ.ਓ. ਦੇ ਵਿਦੇਸ਼ ਮੰਤਰੀਆਂ (ਸੀ.ਐੱਫ.ਐੱਮ.) ਦੀ ਮੀਟਿੰਗ ਵਿਚ ਪਾਕਿਸਤਾਨ ਦੇ ਵਫ਼ਦ ਦੀ ਅਗਵਾਈ ਕਰਨਗੇ।’

Leave a comment