ਪਿਸ਼ਾਵਰ, 18 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸਾਥੀ ਪਰਵੇਜ਼ ਖੱਟਕ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਨਵੀਂ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਲੀਮੈਂਟੇਰੀਅਨਜ਼’ ਦੀ ਸਥਾਪਨਾ ਕੀਤੀ ਹੈ। ਖੱਟਕ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਪੀ.ਟੀ.ਆਈ. ਦੀ ਸਰਕਾਰ ਦੌਰਾਨ ਖੈਬਰ-ਪਖ਼ਤੂਨਖਵਾ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ 9 ਮਈ ਦੀ ਘਟਨਾ ਮਗਰੋਂ ਪਾਰਟੀ ਦੀ ਸੂਬਾਈ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ।