ਇਸਲਾਮਾਬਾਦ, 2 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਸਰਕਾਰ ਨੇ ਸਰਹੱਦੀ ਸੁਰੱਖਿਆ ਵਧਾਉਣ ਲਈ ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਹੈ। ਗ੍ਰਹਿ ਮੰਤਰਾਲਾ ਨੇ ਇਕ ਬਿਆਨ ‘ਚ ਕਿਹਾ ਕਿ ਸ਼ੁੱਕਰਵਾਰ ਨੂੰ ਦੇਸ਼ ਦੀ ਸੰਘੀ ਜਾਂਚ ਏਜੰਸੀ ਨੂੰ ਬਾਇਓਮੀਟ੍ਰਿਕ ਮਸ਼ੀਨਾਂ ਲਗਾਉਣ ਦੇ ਸਬੰਧ ‘ਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਮਸ਼ੀਨਾਂ ਹਵਾਈ ਅੱਡਿਆਂ ‘ਤੇ ਅੰਤਰਰਾਸ਼ਟਰੀ ਇਮੀਗ੍ਰੇਸ਼ਨ ਕਾਊਂਟਰਾਂ ‘ਤੇ ਲਗਾਈਆਂ ਜਾਣਗੀਆਂ, ਤਾਂ ਜੋ ਯਾਤਰੀਆਂ ਦੀ ਪ੍ਰਭਾਵੀ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। ਬਿਆਨ ਵਿਚ ਕਿਹਾ ਗਿਆ ਹੈ ਕਿ ਮਸ਼ੀਨਾਂ ਲੱਗਣ ਦੇ ਬਾਅਦ, ਅੰਤਰਰਾਸ਼ਟਰੀ ਯਾਤਰੀਆਂ ਲਈ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਲਾਜ਼ਮੀ ਹੋ ਜਾਵੇਗੀ। ਇਸ ਕਦਮ ਨਾਲ ਭਗੌੜਿਆਂ ਅਤੇ ਲੋੜੀਂਦੇ ਅਪਰਾਧੀਆਂ ਲਈ ਘਰੇਲੂ ਜਾਂ ਅੰਤਰਰਾਸ਼ਟਰੀ ਯਾਤਰਾ ਕਰਨਾ ਲਗਭਗ ਅਸੰਭਵ ਹੋ ਜਾਵੇਗਾ।