ਮੋਗਾ, 26 ਦਸੰਬਰ (ਪੰਜਾਬ ਮੇਲ)- ਪਾਕਿਸਤਾਨੀ ਗੈਂਗਸਟਰ ਵੱਲੋਂ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਫੋਨ ਕਰਕੇ ਧਮਕੀ ਦਿੱਤੀ ਗਈ ਹੈ। ਕਾਂਗਰਸੀ ਆਗੂ ਨੇ ਆਖਿਆ ਕਿ ਉਸ ਨੇ ਇਸ ਸਬੰਧੀ ਪੁਲਿਸ ਨੂੰ ਇਤਲਾਹ ਦੇ ਦਿੱਤੀ ਹੈ। ਉਥੇ ਹੀ ਕਮਲਜੀਤ ਬਰਾੜ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਫੋਨ ‘ਤੇ ਅਤੇ ਫਿਰ ਵੀਡੀਓ ਕਾਲ ਕਰਕੇ ਆਖਿਆ ਕਿ ਉਹ ਆਪਣੇ ਸਿਆਸੀ ਵਿਰੋਧੀ ਨਾਲ ਮਾਮਲਾ ਨਬੇੜੇ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ।
ਉਨ੍ਹਾਂ ਨੇ ਇਕ ਵੀਡੀਓ ਰਿਕਾਰਡਿੰਗ ਕੀਤੀ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਮੁਖੀ ਪੂਰਨ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਬਕਾ ਕਾਂਗਰਸ ਆਗੂ ਕਮਲਜੀਤ ਸਿੰਘ ਬਰਾੜ ਵੱਲੋਂ ਅਜੇ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦਾ ਪਿਛਲੇ ਚਾਰ ਮਹੀਨਿਆਂ ਤੋਂ ਮਸਲਾ ਲਾਇਸੰਸ ਰੀਨਿਊ ਨਹੀਂ ਹੋਇਆ, ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਸੁਰੱਖਿਆ ਨਹੀਂ ਦੇਣੀ, ਤਾਂ ਘੱਟੋ-ਘੱਟ ਉਨ੍ਹਾਂ ਦਾ ਅਸਲਾ ਲਾਇਸੰਸ ਜ਼ਰੂਰ ਰੀਨਿਊ ਕੀਤਾ ਜਾਵੇ।
ਪਾਕਿ ਗੈਂਗਸਟਰ ਵੱਲੋਂ ਸਾਬਕਾ ਕਾਂਗਰਸੀ ਜ਼ਿਲ੍ਹਾ ਪ੍ਰਧਾਨ ਨੂੰ ਧਮਕੀ

