#PUNJAB

ਪਾਰਟੀ ਛੱਡੀ ਨਹੀਂ, ਮੈਨੂੰ ਕੱਢਿਆ ਗਿਆ: ਜਾਗੀਰ ਕੌਰ

ਚੰਡੀਗੜ੍ਹ, 17 ਦਸੰਬਰ (ਪੰਜਾਬ ਮੇਲ)- ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਕਦਮ ਨੂੰ ਅਕਾਲ ਤਖਤ ਤੋਂ ਮੁਆਫੀ ਮੰਗਣਾ ਦਿਖਾਇਆ ਜਾਣਾ ਗਲਤ ਹੈ। ਉਨ੍ਹਾਂ ਕਿਹਾ, ‘ਜੇਕਰ ਕਿਸੇ ਨੇ ਅਕਾਲ ਤਖਤ ਤੋਂ ਮੁਆਫੀ ਮੰਗਣੀ ਹੈ ਤਾਂ ਇਸ ਦੀ ਇੱਕ ਪੂਰੀ ਪ੍ਰਕਿਰਿਆ ਹੈ। ਇਹ ਸਭ ਨੂੰ ਪਤਾ ਹੈ ਕਿ ਇਹ ਮੁਆਫੀ ਅਕਾਲ ਤਖਤ ਤੋਂ ਨਹੀਂ ਮੰਗੀ ਗਈ।’ ਸ਼੍ਰੋਮਣੀ ਅਕਾਲੀ ਦਲ ਨਾਲ ਵਾਪਸ ਜਾਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕਦੀ ਵੀ ਅਕਾਲੀ ਦਲ ਨਹੀਂ ਛੱਡਿਆ। ਉਨ੍ਹਾਂ ਕਿਹਾ, ‘ਮੈਨੂੰ ਪਾਰਟੀ ’ਚੋਂ ਕੱਢਿਆ ਗਿਆ ਸੀ। ਹੁਣ ਦੇਖਦੇ ਹਾਂ ਕਿ ਜਿਨ੍ਹਾਂ ਨੇ ਮੈਨੂੰ ਕੱਢਿਆ ਸੀ ਉਹ ਕੀ ਫ਼ੈਸਲਾ ਲੈਂਦੇ ਹਨ।’