#PUNJAB

ਪੁਲਿਸ ਵੱਲੋਂ ਨਰਾਇਣ ਸਿੰਘ ਚੌੜਾ ਖ਼ਿਲਾਫ਼ ਅਦਾਲਤ ‘ਚ ਚਲਾਨ ਪੇਸ਼

ਅੰਮ੍ਰਿਤਸਰ, 14 ਫਰਵਰੀ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਨਾਰਾਇਣ ਸਿੰਘ ਚੌੜਾ ਖਿਲਾਫ਼ ਪੁਲਿਸ ਨੇ ਅਦਾਲਤ ‘ਚ ਚਲਾਨ ਪੇਸ਼ ਕੀਤਾ ਹੈ। ਚੌੜਾ ਨੇ ਤਫਤੀਸ਼ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਹਨ। ਚੌੜਾ ਨੇ ਕਬੂਲ ਕੀਤਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਕਾਰਨ ਉਸ ਦੇ ਮਨ ਵਿਚ ਕਾਫੀ ਗੁੱਸਾ ਸੀ।
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿਚ ਸੇਵਾ ਨਿਭਾ ਰਹੇ ਸਨ, ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਦੇ ਵੱਲੋਂ ਸੁਖਬੀਰ ‘ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿਚ ਜਾ ਵੱਜੀ। ਇਸ ਤੋਂ ਬਾਅਦ ਚੌੜਾ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।