ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ ਨੇਤਾ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਐੱਲਕੇ ਅਡਵਾਨੀ (96) ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ,‘ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਅਡਵਾਨੀ ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।’