#PUNJAB

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਖ਼ਤਮ

ਚੰਡੀਗੜ੍ਹ, 4 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ ਆਖਰੀ ਦਿਨ ਦੁਪਹਿਰ 3 ਵਜੇ ਤੱਕ ਦਾ ਸੀ। ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਲੋਕ ਨਾਮਜ਼ਦਗੀ ਲਈ ਆਏ। ਅੱਜ ਅਖੀਰਲੇ ਦਿਨ ਨਾਮਜ਼ਦਗੀ ਨੂੰ ਲੈ ਕੇ ਜਿੱਥੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿਚ ਪੰਚਾਇਤੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਇਸ ਅਨੁਸਾਰ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ 27 ਤੋਂ ਅੱਜ ਤੱਕ ਦਾ ਤੈਅ ਕੀਤਾ ਗਿਆ ਹੈ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਵਿਚ 170 ਚੋਣਾਂ ਨਾਲ ਸਬੰਧਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਦੌਰਾਨ ਜ਼ਿਆਦਾਤਰ ਪਟੀਸ਼ਨਾਂ ਰਿਜ਼ਰਵੇਸ਼ਨ ਅਤੇ ਚੁੱਲ੍ਹਾ ਟੈਕਸ ਨਾਲ ਸਬੰਧਤ ਸਨ।
ਪੰਜਾਬ ਅਤੇ ਹਰਿਆਣਾ ਦੀ ਅਦਾਲਤ ਨੇ ਰਾਜ ਕਮਿਸ਼ਨ ਨੂੰ ਕੇਸ ਵਿਚਲੀਆਂ ਕਮੀਆਂ ਦੂਰ ਕਰਨ ਦੇ ਹੁਕਮ ਦਿੰਦਿਆਂ ਹੋਇਆਂ ਹੀ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ ਸਮੇਂ ‘ਤੇ ਹੀ ਹੋਣਗੀਆਂ। ਇੱਕ ਗ੍ਰਾਮ ਪੰਚਾਇਤ ਵਿਚ 5 ਤੋਂ 13 ਪੰਚ ਹੁੰਦੇ ਹਨ। ਇੱਕ ਸਰਪੰਚ ਹੁੰਦਾ ਹੈ। ਵਾਰਡ ਤੋਂ ਵੱਖ-ਵੱਖ ਉਮੀਦਵਾਰ ਖੜ੍ਹੇ ਹੋਣਗੇ।