#PUNJAB

ਪੰਜਾਬੀ ਨੌਜਵਾਨ ਦੀ ਮਨੀਲਾ ‘ਚ ਗੋਲੀਆਂ ਮਾਰ ਕੇ ਹੱਤਿਆ

ਸਮਾਲਸਰ, 12 ਦਸੰਬਰ (ਪੰਜਾਬ ਮੇਲ)- ਇਥੋਂ ਦੇ ਪਿੰਡ ਲੰਡੇ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮਨੀਲਾ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਿੰਡ ਪੁੱਜਣ ‘ਤੇ ਲਾਸ਼ ਦਾ ਸਸਕਾਰ ਕੀਤਾ ਜਾਵੇਗਾ। ਨੇੜਲੇ ਪਿੰਡ ਲੰਡੇ ਦੇ ਸਾਬਕਾ ਪੰਚ ਨੇ ਦੱਸਿਆ ਕਿ ਹਾਕਮ ਸਿੰਘ ਸਰਾ ਦੇ ਦੋ ਲੜਕੇ ਲੱਖਾ ਅਤੇ ਸੁਖਚੈਨ ਸਿੰਘ ਉਰਫ਼ ਚੈਨਾ ਫਿਲਪੀਨਜ਼ ਵਿਚ ਰੋਜ਼ੀ-ਰੋਟੀ ਲਈ ਗਏ ਸਨ। ਲੱਖਾ ਪਿਛਲੇ ਦਿਨੀਂ ਘਰ ਵਿਚ ਆਖੰਡ ਪਾਠ ਦੇ ਭੋਗ ਸਬੰਧੀ ਪਿੰਡ ਆ ਗਿਆ ਸੀ। ਚੈਨਾ ਅਤੇ ਲੰਡੇ ਪਿੰਡ ਦਾ ਇਕ ਹੋਰ ਲੜਕਾ ਬੀਤੀ ਦੇਰ ਰਾਤ ਮਨੀਲਾ ਵਿਚ ਮਾਲ ਤੋਂ ਸਾਮਾਨ ਖਰੀਦ ਕੇ ਵਾਪਸ ਆ ਰਹੇ ਸਨ, ਤਾਂ ਹਮਲਾਵਰਾਂ ਨੇ ਚੈਨੇ ਦੇ ਸਿਰ ਵਿਚ ਕਈ ਗੋਲੀਆਂ ਮਾਰ ਦਿੱਤੀਆਂ, ਜਦਕਿ ਦੂਜੇ ਲੜਕੇ ਦਾ ਬਚਾਅ ਹੋ ਗਿਆ। ਚੈਨੇ ਦੀ ਚਾਰ ਸਾਲ ਦੀ ਬੱਚੀ ਹੈ, ਜੋ ਆਪਣੀ ਮਾਂ ਨਾਲ ਪਿੰਡ ਲੰਡੇ ਵਿਚ ਆਈ ਹੋਈ ਹੈ। ਚੈਨਾ ਲੱਤ ਤੋਂ ਅਪਾਹਜ ਸੀ।