#PUNJAB

ਪੰਜਾਬੀ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੂੰ ਹਾਦਸੇ ਪਿੱਛੋਂ ਆਇਆ ਹਾਰਟ ਅਟੈਕ

ਮੋਹਾਲੀ, 27 ਸਤੰਬਰ (ਪੰਜਾਬ ਮੇਲ)- ਪੰਜਾਬੀ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਅੱਜ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ, ਜੋ ਕਿ ਹੁਣ ਫੋਰਟਿਸ ਹਸਪਤਾਲ ਮੁਹਾਲੀ ਵਿਚ ਜ਼ੇਰੇ ਇਲਾਜ ਹਨ। ਗਾਇਕ ਜਵੰਦਾ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
ਇਸ ਸੰਬੰਧੀ ਹਸਪਤਾਲ ਵਲੋਂ ਇਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਹਸਪਤਾਲ ਵੱਲੋਂ ਦੱਸਿਆ ਗਿਆ ਹੈ ਕਿ ਰਾਜਵੀਰ ਜਵੰਦਾ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ। ਅੱਜ ਦੁਪਹਿਰ 1.45 ਮਿੰਟ ਉਤੇ ਗੰਭੀਰ ਹਾਲਤ ਵਿਚ ਰਾਜਵੀਰ ਜਵੰਦਾ ਨੂੰ ਹਸਪਤਾਲ ਵਿਚ ਲਿਆਂਦਾ ਗਿਆ। ਰਾਜਵੀਰ ਜਵੰਦਾ ਦੇ ਸਿਰ ‘ਤੇ ਰੀੜ ਦੀ ਹੱਡੀ ‘ਚ ਸੱਟਾਂ ਲੱਗੀਆਂ ਹਨ। ਹਸਪਤਾਲ ਵਿਚ ਲਿਆਉਣ ਤੋਂ ਪਹਿਲਾਂ ਗਾਇਕ ਨੂੰ ਦਿਲ ਦਾ ਦੌਰਾ ਵੀ ਪਿਆ ਹੈ।