#CANADA

ਪੰਜਾਬੀ ਮੂਲ ਦੀ ਸੰਸਦ ਮੈਂਬਰ ਸੀਮਾ ਮਲਹੋਤਰਾ ਗ੍ਰਹਿ ਰਾਜ ਮੰਤਰੀ ਨਿਯੁਕਤ

ਲੰਡਨ, 11 ਜੁਲਾਈ (ਪੰਜਾਬ ਮੇਲ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਮੰਤਰੀ ਮੰਡਲ ਵਿਚ ਹੌਲੀ-ਹੌਲੀ ਵਿਸਥਾਰ ਕੀਤਾ ਜਾ ਰਿਹਾ ਹੈ। ਹੈਸਟਨ ਫ਼ਿਲਥਮ ਤੋਂ ਪੰਜਾਬੀ ਮੂਲ ਦੀ ਸੰਸਦ ਮੈਂਬਰ ਸੀਮਾ ਮਲਹੋਤਰਾ ਨੂੰ ਗ੍ਰਹਿ ਰਾਜ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸੀਮਾ ਨੇ ਕਿਹਾ ਕਿ ਬਤੌਰ ਸੰਸਦ ਮੈਂਬਰ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਗ੍ਰਹਿ ਮੰਤਰੀ ਯੁਵੇਟ ਕੂਪਰ ਅਤੇ ਉਨ੍ਹਾਂ ਦੀ ਟੀਮ ਨਾਲ ਇਕ ਮੰਤਰੀ ਵਜੋਂ ਕੰਮ ਕਰਨ ਲਈ ਕਹਿਣਾ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਚੁਣੌਤੀਆਂ ਦੇ ਨਾਲ ਮੈਂ ਸਰਕਾਰ ਦੇ ਮਿਸ਼ਨਾਂ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਹਾਂ। ਜ਼ਿਕਰਯੋਗ ਹੈ ਕਿ ਸੀਮਾ ਮਲਹੋਤਰਾ 2011 ਤੋਂ ਸੰਸਦ ਮੈਂਬਰ ਹੈ ਅਤੇ ਪਿਛਲੀਆਂ ਸਰਕਾਰਾਂ ਮੌਕੇ ਬਤੌਰ ਸ਼ੈਡੋ ਮੰਤਰੀ ਸੇਵਾਵਾਂ ਨਿਭਾਅ ਚੁੱਕੀ ਹੈ।