#AMERICA

ਪੰਜਾਬੀ ਸਾਹਿਤ ਸਭਾ California ਵੱਲੋਂ ਰਬਿੰਦਰ ਸਿੰਘ ਅਟਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਯੂਬਾ ਸਿਟੀ, 24 ਜਨਵਰੀ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੇ ਫਾਊਂਡਰ ਮੈਂਬਰ ਸ. ਰਬਿੰਦਰ ਸਿੰਘ ਅਟਵਾਲ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕਾਂ ਨੇ ਉਨ੍ਹਾਂ ਦੀ ਅੰਤਿਮ ਯਾਤਰਾ ਮੌਕੇ ਸ਼ਿਰਕਤ ਕੀਤੀ। ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੇ ਸਮੂਹ ਮੈਂਬਰਾਂ ਨੇ ਸ. ਰਬਿੰਦਰ ਸਿੰਘ ਅਟਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਸ. ਅਟਵਾਲ ਨੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਐੱਮ.ਏ. ਕੀਤੀ। ਉਪਰੰਤ ਉਨ੍ਹਾਂ ਨੇ ਸਿੱਖਿਆ ਵਿਭਾਗ ਵਿਚ ਮੁੱਖ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ। ਉਹ ਪਿਛਲੇ ਲੰਮੇ ਸਮੇਂ ਤੋਂ ਕੈਲੀਫੋਰਨੀਆ ‘ਚ ਪੰਜਾਬੀਆਂ ਦੇ ਘੁੱਗ ਵਸਦੇ ਸ਼ਹਿਰ ਯੂਬਾ ਸਿਟੀ ਵਿਖੇ ਰਹਿ ਰਹੇ ਸਨ। ਉਨ੍ਹਾਂ ਨੇ ਸਾਹਿਤ ਦੇ ਖੇਤਰ ਵਿਚ ਆਪਣਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਕਹਾਣੀਆਂ ਅਤੇ ਨਾਵਲ ਵੀ ਲਿਖੇ। ਉਨ੍ਹਾਂ ਦੀ ਸਾਹਿਤਕ ਖੇਤਰ ਦੀ ਦੇਣ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।