#PUNJAB

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਦੋ-ਚਾਰ ਦਿਨਾਂ ‘ਚ ਐਲਾਨਾਂਗੇ ਉਮੀਦਵਾਰ: ਕੇਜਰੀਵਾਲ

ਜਲੰਧਰ, 2 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ ਅਗਲੇ ਦੋ-ਚਾਰ ਦਿਨਾਂ ਵਿਚ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸਾਰੀਆਂ ਸੀਟਾਂ ‘ਤੇ ‘ਆਪ’ ਨੂੰ ਜਿਤਾਉਣ ਦੀ ਅਪੀਲ ਕੀਤੀ। ਪੰਜਾਬ ਵਿਚ 165 ਨਵੇਂ ‘ਆਮ ਆਦਮੀ ਕਲੀਨਿਕਾਂ’ ਸ਼ੁਰੂਆਤ ਮਗਰੋਂ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਗਲੇ ਦੋ-ਚਾਰ ਦਿਨਾਂ ਵਿਚ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।