#PUNJAB

ਪੰਜਾਬ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ; ਅਫਗਾਨਿਸਤਾਨ ਰਿਹਾ ਕੇਂਦਰ

ਚੰਡੀਗੜ੍ਹ, 27 ਜੂਨ (ਪੰਜਾਬ ਮੇਲ)- ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਅੱਜ ਸ਼ਨਿੱਚਰਵਾਰ ਸ਼ਾਮ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦੇ ਹੀ ਕਈ ਲੋਕ ਇਹਤਿਆਤ ਵਜੋਂ ਆਪਣੇ ਘਰਾਂ ਅਤੇ ਹੋਰ ਇਮਾਰਤਾਂ ਤੋਂ ਬਾਹਰ ਨਿਕਲ ਆਏ।
ਜਾਣਕਾਰੀ ਅਨੁਸਾਰ ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ। ਭੂਚਾਲ ਕਾਰਨ ਕੁਝ ਸਕਿੰਟਾਂ ਲਈ ਇਮਾਰਤਾਂ ਹਿੱਲਦੀਆਂ ਮਹਿਸੂਸ ਹੋਈਆਂ, ਜਿਸ ਨਾਲ ਲੋਕਾਂ ਵਿਚ ਘਬਰਾਹਟ ਦਾ ਮਾਹੌਲ ਬਣ ਗਿਆ।
ਫਿਲਹਾਲ ਚੰਡੀਗੜ੍ਹ ਜਾਂ ਨੇੜਲੇ ਇਲਾਕਿਆਂ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਖਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ।