ਚੰਡੀਗੜ੍ਹ, 23 ਅਪ੍ਰੈਲ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਨਿਆਂਇਕ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ ਪੰਜਾਬ ਦੇ 38 ਜ਼ਿਲ੍ਹਾ ਜੱਜਾਂ ਅਤੇ ਜੁਡੀਸ਼ੀਅਲ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਰਾਹੀਂ ਕੀਤੇ ਗਏ ਹਨ, ਜਿਸ ਵਿਚ ਵੱਖ-ਵੱਖ ਰੈਂਕਾਂ ਦੇ ਅਧਿਕਾਰੀ ਸ਼ਾਮਲ ਹਨ, ਜੋ ਹੁਣ ਤਿੰਨਾਂ ਖੇਤਰਾਂ ਦੀਆਂ ਅਦਾਲਤਾਂ ਵਿਚ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ ਜੱਜਾਂ ਤੇ ਨਿਆਂਇਕ ਅਧਿਕਾਰੀਆਂ ਦੇ ਤਬਾਦਲੇ

