ਖੰਨਾ, 25 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਮੌਜੂਦ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ, ਮਿੱਲਰਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।
ਪੰਜਾਬ ਦੀ ਸਿਆਸਤ ‘ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ
