#PUNJAB

ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਫੋਰਟਿਸ ਹਸਪਤਾਲ ਦਾਖਲ

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦੱਸ ਦਈਏ ਸਿ ਮੁੱਖ ਮੰਤਰੀ ਮਾਨ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੀ.ਐੱਮ. ਮਾਨ ਦੀ ਸਿਹਤ ਖਰਾਬ ਹੋਣ ਦੇ ਚੱਲਦਿਆਂ ਅੱਜ ਸ਼ਾਮ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਨੂੰ ਵੇਖਦਿਆਂ ਇਹ ਮੀਟਿੰਗ ਅੱਜ ਨਹੀਂ ਹੋਈ। ਪੰਜਾਬ ‘ਚ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਹੀ ਇਹ ਮੀਟਿੰਗ ਸੱਦੀ ਸੀ, ਪਰ ਉਨ੍ਹਾਂ ਦੀ ਤਬੀਅਤ ਠੀਕ ਹੋਣ ਕਾਰਨ ਹੁਣ ਇਹ ਮੀਟਿੰਗ ਨਹੀਂ ਹੋਵੇਗੀ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨੀਂ ਬਿਮਾਰ ਹੋ ਗਏ ਸਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦਾ ਹਾਲਚਾਲ ਪੁੱਛਣ ਦੇ ਲਈ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੇ ਸਨ। ਇਸ ਮਗਰੋਂ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਵੀ ਕੀਤੀ ਸੀ।