#PUNJAB

ਪੰਜਾਬ ਦੇ 6 ਜ਼ਿਲ੍ਹਿਆਂ ‘ਚ 23 ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ

ਬਾਕੀ ਜ਼ਿਲ੍ਹਿਆਂ ‘ਚ ਸੇਵਾ ਬਹਾਲ ਹੋਈ
ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਦੇ 6 ਜ਼ਿਲ੍ਹਿਆਂ ‘ਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸ.ਐੱਮ.ਐੱਸ. ਸੇਵਾਵਾਂ ਬੰਦ ਰਹਿਣਗੀਆਂ, ਜਦੋਂਕਿ ਬਾਕੀ ਜ਼ਿਲ੍ਹਿਆਂ ਵਿਚ ਇਹ ਸੇਵਾ ਅੱਜ ਦੁਪਹਿਰ 12 ਵਜੇ ਬਹਾਲ ਕਰ ਦਿੱਤੀ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਤਰਨਤਾਰਨ, ਫਿਰੋਜ਼ਪੁਰ, ਸੰਗਰੂਰ, ਮੋਗਾ, ਅੰਮ੍ਰਿਤਸਰ ਦਾ ਅਜਨਾਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿਚ ਇੰਟਰਨੈੱਟ ਤੇ ਐੱਸ.ਐੱਮ.ਐੱਸ. ਸੇਵਾ ਬੰਦ ਰਹੇਗੀ। ਪੰਜਾਬ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਅਪਰੇਸ਼ਨ ਵਿੱਢਿਆ ਹੋਇਆ ਹੈ। ਇਸੇ ਕਰਕੇ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ। ਪੰਜਾਬ ਵਿਚ ਸ਼ੁੱਕਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਹੈ।

Leave a comment