-ਹਾਈਵੇਅ ਜਾਮ ਕਰਨ ਦਾ ਐਲਾਨ
ਜਲੰਧਰ, 3 ਜਨਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਅਤੇ ਟ੍ਰਾਂਸਪੋਰਟਰਾਂ ਵਿਚਾਲੇ ਮੀਟਿੰਗ _ਚ ਸਹਿਮਤੀ ਬਣਨ ਦੇ ਬਾਵਜੂਦ ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਵਾਪਸ ਲੈਣ ਤੋਂ ਇਨਾਕਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਵੀ ਦੇ ਦਿੱਤੀ ਗਈ ਹੈ ਤੇ ਕਿਹਾ ਗਿਆ ਹੈ ਕਿ ਪੰਜਾਬ ਵਿਚ ਹਾਈਵੇਅ ਵੀ ਜਾਮ ਕੀਤੇ ਜਾਣਗੇ।
ਇਸ ਸਬੰਧੀ ਟਰੱਕ ਯੂਨੀਅਨ ਪੰਜਾਬ ਦੇ ਪ੍ਰਧਾਨ ਹੈੱਪੀ ਸੰਧੂ ਨੇ ਕਿਹਾ ਕਿ ਪੰਜਾਬ ਦੇ ਟਰੱਕ ਆਪ੍ਰੇਟਰ ਆਰ-ਪਾਰ ਦੀ ਲੜਾਈ ਲੜਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸੰਘਰਸ਼ ਸ਼ੁਰੂ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਅਸੀਂ ਸੰਘਰਸ਼ ਜਾਰੀ ਰੱਖਾਂਗੇ। 3 ਜਨਵਰੀ ਨੂੰ ਟਰੱਕ ਯੂਨੀਅਨ ਜਲੰਧਰ ਦੇ ਸੁੱਚੀ ਪਿੰਡ ਜਾ ਰਹੀ ਹੈ ਤੇ ਉੱਥੇ ਧਰਨਾ ਦੇਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 5 ਜਨਵਰੀ ਨੂੰ ਫਿਲੌਰ ਵਿਚ ਹਾਈਵੇਅ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਹੜਤਾਲ ਵਾਪਸ ਲੈਣੀ ਹੈ, ਲੈ ਲਵੇ, ਅਸੀਂ ਕਾਨੂੰਨ ਵਾਪਸ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਾਂਗੇ।