#PUNJAB

ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ

ਮਾਨਸਾ, 21 ਮਈ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿਚ ਅਮਨ ਕਾਨੂੰਨ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਵਿਸ਼ੇਸ਼ ਸਥਿਤੀ ‘ਚ ਹੀ ਅਧਿਕਾਰ ਜਾ ਮੁਲਾਜ਼ਮ ਦੀ ਛੁੱਟੀ ਪ੍ਰਵਾਨ ਕੀਤੀ ਜਾਵੇਗੀ।