ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਜਲੰਧਰ ਜ਼ਿਲ੍ਹੇ ‘ਚ ਪੰਜਾਬ ਪੁਲਿਸ ਨੇ ‘ਯਾਰੀਆਂ 2’ ਫ਼ਿਲਮ ਦੇ ਅਦਾਕਾਰ ਮੀਜ਼ਾਨ ਜਾਫ਼ਰੀ, ਨਿਰਦੇਸ਼ਕ ਭੂਸ਼ਨ ਕੁਮਾਰ, ਨਿਰਮਾਤਾ ਰਾਧਿਕਾ ਰਾਓ ਤੇ ਵਿਨੈ ਸਪਰੂ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਧਾਰਾਂ 295-ਏ ਤਹਿਤ ਕੇਸ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।