ਚੰਡੀਗੜ੍ਹ, 14 ਜਨਵਰੀ (ਪੰਜਾਬ ਮੇਲ)-ਪੰਜਾਬ, ਦਿੱਲੀ, ਹਰਿਆਣਾ ਸਮੇਤ ਕਈ ਸੂਬਿਆਂ ਵਿਚ ਕੜਾਕੇ ਦੀ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੇ ਨਾਲ ਠੰਢ ਦੀ ਸਥਿਤੀ ਦੇਖਣ ਨੂੰ ਮਿਲੀ।
ਮੌਸਮ ਵਿਭਾਗ ਨੇ ਸੰਘਣੀ ਧੁੰਦ ਅਤੇ ਅਤਿ ਸੀਤ ਲਹਿਰ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਹੈ। 16 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ।
ਜਿੱਥੇ 13 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ 14 ਤੋਂ 19 ਜਨਵਰੀ ਤੱਕ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਇੱਥੇ ਧੁੰਦ ਅਤੇ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਰਹੇਗਾ। ਰਾਤਾਂ ਠੰਢੀਆਂ ਰਹਿਣਗੀਆਂ, ਪਰ ਦਿਨ ਦੇ ਤਾਪਮਾਨ ਵਿਚ ਮਾਮੂਲੀ ਵਾਧਾ ਹੋਵੇਗਾ। 14 ਤੋਂ 19 ਜਨਵਰੀ ਤੱਕ ਮੌਸਮ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਹਿਮਾਚਲ ‘ਚ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬਿਲਾਸਪੁਰ, ਮੰਡੀ, ਹਮੀਰਪੁਰ, ਊਨਾ ਅਤੇ ਕਾਂਗੜਾ ‘ਚ ਸਮੋਗ ਅਲਰਟ ਹੈ। ਇੱਥੇ 16 ਜਨਵਰੀ ਤੋਂ ਮੌਸਮ ਬਦਲ ਜਾਵੇਗਾ। 16-17 ਜਨਵਰੀ ਨੂੰ ਹਿਮਾਚਲ ਦੇ ਚੰਬਾ, ਕਿਨੌਰ, ਲਾਹੌਲ ਸਪਿਤੀ ਅਤੇ ਸ਼ਿਮਲਾ ਜ਼ਿਲਿਆਂ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ।
ਪੰਜਾਬ ਭਰ ‘ਚ ਕੜਾਕੇ ਦੀ ਠੰਢ ਦਾ Red Alert ਜਾਰੀ
